Home / न्यूज़ / ਅਮਰੀਕਾ ਦੇ ਵਿਚ ਰਾਸ਼ਟਰਪਤੀ ਬਣਨ ਤੋਂ ਬਾਅਦ ਟਰੰਪ ਨੇ ਕਿਹਾ

ਅਮਰੀਕਾ ਦੇ ਵਿਚ ਰਾਸ਼ਟਰਪਤੀ ਬਣਨ ਤੋਂ ਬਾਅਦ ਟਰੰਪ ਨੇ ਕਿਹਾ

ਡੋਨਾਲਡ ਟਰੰਪ ਨੇ ਅਮਰੀਕਾ ਦਾ 45ਵਾਂ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕੀਤਾ ਸੀ ਅਤੇ ਇਸ ਦੁਨੀਆਂ ਦੇ ਵਿਚ ਕਾਫ਼ੀ ਨਾਮ ਖੱਟਿਆ ਹੈ। ਪਰ ਹਾਲ ਹੀ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਵੱਲੋਂ ਕੀਤੀਆਂ ਗਈਆਂ ਕੁਝ ਹਰਕਤਾਂ ਕਾਰਨ ਉਹ ਇਕ ਵਾਰ ਫਿਰ ਤੋਂ ਪੂਰੇ ਸੰਸਾਰ ਵਿੱਚ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ

ਕੋਰੋਨਾ ਕਾਲ ਦੌਰਾਨ ਕਰਵਾਈਆਂ ਗਈਆਂ ਸਨ ਜਿਸ ਦੀ ਗਿਣਤੀ ਕੀਤੇ ਜਾਣ ਤੋਂ ਬਾਅਦ ਡੇਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨੂੰ ਜਿੱਤ ਪ੍ਰਾਪਤ ਹੋਈ ਸੀ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਇਨ੍ਹਾਂ ਚੋਣਾਂ ਵਿੱਚ ਹਾਰ ਚੁੱਕੇ ਸਨ।ਪਰ ਡੋਨਾਲਡ ਟਰੰਪ ਵੱਲੋਂ ਹਾਲੇ ਤੱਕ ਇਨ੍ਹਾਂ ਚੋਣਾਂ ਵਿੱਚ ਹੋਈ ਆਪਣੀ ਹਾਰ ਨੂੰ ਸਵੀਕਾਰ ਨਹੀਂ ਕੀਤਾ ਗਿਆ। ਹੁਣ ਡੋਨਾਲਡ ਟਰੰਪ ਵੱਲੋਂ ਇਕ ਅਜੀਬੋ-ਗਰੀਬ ਸ਼ਰਤ ਰੱਖੀ ਗਈ ਹੈ। ਜਿਸ ਵਿੱਚ ਉਹਨਾਂ ਕਿਹਾ ਹੈ ਕਿ ਉਹ ਵ੍ਹਾਈਟ ਹਾਉਸ ਦੀ ਸੀਟ ਛੱਡਣ ਨੂੰ ਤਿਆਰ ਹਨ ਪਰ ਇਸ ਲਈ ਜੋਅ ਬਾਈਡਨ ਨੂੰ ਆਪਣੀ ਇਲੈਕਟ੍ਰੋਲ ਵੋਟਿੰਗ ਵਿੱਚ ਜਿੱਤ ਸਾਬਤ ਕਰਨੀ ਪਵੇਗੀ।

ਜਦੋਂ ਤੋਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋਏ ਸਨ ਉਸੇ ਸਮੇਂ ਤੋਂ ਟਰੰਪ ਵੱਲੋਂ ਸਖਤ ਬਿਆਨ ਬਾਜ਼ੀ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਸੀ।ਰਾਸ਼ਟਰਪਤੀ ਟਰੰਪ ਵੱਲੋਂ ਇਹ ਇਲਜ਼ਾਮ ਲਗਾਏ ਗਏ ਸਨ ਕਿ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣਨ ਦੀਆਂ ਚੋਣਾਂ ਦੌਰਾਨ ਵਿਰੋਧੀ ਧਿਰ ਵੱਲੋਂ ਧੋਖਾਧੜੀ ਕੀਤੀ ਗਈ ਹੈ। ਜਦੋਂ ਟਰੰਪ ਦੀ ਇਹ ਕੋਸ਼ਿਸ਼ ਨਾਕਾਮ ਹੋ ਗਈ ਤਾਂ ਟਰੰਪ ਨੇ ਇਹਨਾਂ ਚੋਣ ਨਤੀਜਿਆਂ ਦੀਆਂ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ।ਇਸ ਤੋਂ ਬਾਅਦ ਡੋਨਾਲਡ ਟਰੰਪ ਨੇ 46ਵੇਂ ਰਾਸ਼ਟਰਪਤੀ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਜਿੱਥੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਅਦਾਲਤ ਵੱਲੋਂ ਰੱ-ਦ ਕਰ ਦਿੱਤਾ ਗਿਆ ਸੀ।

ਹੁਣ ਆਉਣ ਵਾਲੀ 14 ਦਸੰਬਰ ਨੂੰ ਇਲੈਕਟ੍ਰੋਲ ਵੋਟਾਂ ਦਾ ਫੈਸਲਾ ਕੀਤਾ ਜਾਵੇਗਾ। ਜਿਸ ਸਬੰਧੀ ਟਰੰਪ ਨੇ ਬਿਆਨ ਕੀਤਾ ਹੈ ਕਿ ਜੇਕਰ ਜੋਅ ਬਾਈਡਨ ਨੂੰ ਇਨ੍ਹਾਂ ਇਲੈਕਟ੍ਰੋਲ ਕਾਲਜ ਵਿੱਚ ਜਿੱਤ ਹਾਸਲ ਹੁੰਦੀ ਹੈ ਤਾਂ ਇਹ ਸਮੇਂ ਦੀ ਬਹੁਤ ਵੱਡੀ ਗਲਤੀ ਹੋਵੇਗੀ ਜਿਸ ਨੂੰ ਸਵਿਕਾਰ ਕਰਨਾ ਬਹੁਤ ਮੁਸ਼ਕਲ ਹੋਵੇਗਾ।

About Jagjit Singh

Leave a Reply

Your email address will not be published. Required fields are marked *