Home / न्यूज़ / ਕਿਸਾਨਾਂ ਦੇ ਸਮਰਥਨ ਲਈ ਆਏ ਜਸਟਿਨ ਟਰੂਡੋ ਪਰ

ਕਿਸਾਨਾਂ ਦੇ ਸਮਰਥਨ ਲਈ ਆਏ ਜਸਟਿਨ ਟਰੂਡੋ ਪਰ

ਵੱਡੀ ਖਬਰ ਆ ਰਹੀ ਹੈ ਕਿਸਾਨਾਂ ਬਾਰੇ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤ ਰਾਜ਼ ਜਤਾਇਆ ਹੈ। ਭਾਰਤ ਦੇ ਵਿਦੇਸ਼ ਮੰਰਤਾਲੇ ਨੇ ਇਸ ਉਪਰ ਆਪਣੀ ਵੱਡੀ ਪ੍ਰਤੀਕ੍ਰਿਆ ਦਿੱਤੀ ਗਈ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਅਸੀਂ ਭਾਰਤ ਦੇ ਕਿਸਾਨਾਂ ਨਾਲ ਸਬੰਧਤ ਕੈਨੇਡੀਅਨ ਨੇਤਾਵਾਂ ਦੀਆਂ ਕੁਝ ਗਲਤ ਜਾਣਕਾਰੀ ਵਾਲੀਆਂ ਟਿੱਪਣੀਆਂ ਵੇਖੀਆਂ ਹਨ।

ਇਹ ਅਣਅਧਿਕਾਰਤ ਹਨ ਖ਼ਾਸਕਰ ਜਦੋਂ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ ਖਾਸਕਰ ਇੱਕ ਲੋਕਤੰਤਰੀ ਦੇਸ਼ ਲਈ। ਇਹ ਚੰਗਾ ਹੈ ਕਿ ਰਾਜਨੀਤਕ ਉਦੇਸ਼ਾਂ ਲਈ ਕੂਟਨੀਤਕ ਗੱਲਬਾਤ ਨੂੰ ਗਲ਼ਤ ਢੰਗ ਨਾਲ ਪੇਸ਼ ਨਾ ਕੀਤਾ ਜਾਵੇ।”ਦੱਸ ਦਈਏ ਕਿ ਕਿਸਾਨ ਅੰਦੋਲਨ ਦੀ ਚਰਚਾ ਹੁਣ ਭਾਰਤ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਵੀ ਹੋਣ ਲੱਗ ਗਈ ਹੈ। ਖਾਸਕਰ ਕੈਨੇਡਾ ਵਿੱਚ ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ। ਕਈ ਕੈਨੇਡੀਅਨ ਲੀਡਰਾਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ ਤੇ ਕਿਸਾਨਾਂ ਨਾਲ ਹੋ ਰਹੇ ਸਲੂਕ ਦੀ ਨਿੰਦਾ ਵੀ ਕੀਤੀ ਹੈ। ਦੱਸ ਦਈਏ ਕਿ ਉਧਰ ਰਾਜ ਸਭਾ ਐਮ ਪੀ ਅਤੇ ਸ਼ਿਵ ਸੈਨਾ ਲੀਡਰ ਪ੍ਰਿਯੰਕਾ ਚਤੁਰਵੇਦੀ ਨੇ ਕਿਹਾ, “” ਪਿਆਰੇ ਜਸਟਿਨ ਟਰੂਡੋ ਤੁਹਾਡੀ ਚਿੰਤਾ ਸਾਨੂੰ ਚੰਗੀ ਲੱਗੀ ਹੈ ਪਰ ਭਾਰਤ ਦਾ ਅੰਦਰੂਨੀ ਮੁੱਦਾ ਕਿਸੇ ਹੋਰ ਦੇਸ਼ ਦੀ ਰਾਜਨੀਤੀ ਲਈ ਚਾਰਾ ਨਹੀਂ ਹੈ।”ਉੱਧਰ ਦੂਜੇ ਪਾਸੇ ਕਿਸਾਨਾਂ ਨੂੰ ਵਿਦੇਸ਼ ਤੋਂ ਮੱਦਦ ਦਾ ਐਲਾਨ ਹੋ ਗਿਆ ਹੈ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਨੇ ਭਾਰਤ ’ਚ ਚੱਲ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

ਇਹ ਫੰਡ ਵਿੱਚੋਂ ਰਾਸ਼ੀ ਕਿਸੇ ਕਿਸਾਨ ਜਥੇਬੰਦੀ ਨੂੰ ਅੰਦੋਲਨ ਚਲਾਉਣ ਲਈ ਨਹੀਂ ਬਲਕਿ ਅੰਦੋਲਨ ’ਚ ਕਿਸੇ ਵੀ ਕਾਰਨ ਆਪਣੀ ਜਿੰਦਗੀ ਗੁਆ ਚੁੱਕੇ ਜਾਂ ਹੋਏ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਰੱਬ ਨੂੰ ਪਿਆਰੇ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਗੁਜ਼ਾਰੇ ਵਜੋਂ ਸਹਾਇਤਾ ਭੇਜੀ ਜਾ ਰਹੀ ਹੈ।

About Jagjit Singh

Leave a Reply

Your email address will not be published. Required fields are marked *