Home / न्यूज़ / ਕਿਸਾਨ ਨੇ ਪਾਈਆਂ ਭਾਜਪਾ ਸਰਕਾਰ ਨੂੰ ਭਾਜੜਾਂ

ਕਿਸਾਨ ਨੇ ਪਾਈਆਂ ਭਾਜਪਾ ਸਰਕਾਰ ਨੂੰ ਭਾਜੜਾਂ

ਕਿਸਾਨੀ ਸੰਕਟ ਦੇ ਦੌਰਾਨ ਜਿੱਥੇ ਦੇਸ਼ ਦੇ 700 ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੱਕ ਸੰਘਰਸ਼ ਕੀਤਾ ਗਿਆ। ਉੱਥੇ ਹੀ ਇਸ ਸੰਘਰਸ਼ ਵਿੱਚ ਇਨ੍ਹਾਂ ਕਿਸਾਨਾਂ ਦੀ ਜਾਨ ਚਲੇ ਗਈ। ਕਿਸਾਨੀ ਸੰਘਰਸ਼ ਦੇ ਕਾਰਨ ਹੀ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇਸ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮੱਦਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਹੁਣ ਭਾਜਪਾ ਤੋਂ ਅੱਕੇ ਹੋਏ ਕਿਸਾਨ ਵੱਲੋਂ ਆਪਣੀ ਧੀ ਦੇ ਵਿਆਹ ਦੇ ਕਾਰਡ ਤੇ ਅਜਿਹੀ ਗੱਲ ਲਿਖਵਾਈ ਗਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਝੱਜਰ ਅਧੀਨ ਆਉਣ ਵਾਲੇ ਪਿੰਡ ਗਵਾਲਿਸ਼ਨ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਕਿਸਾਨ ਵੱਲੋਂ ਆਪਣੀ ਧੀ ਦੇ ਵਿਆਹ ਦੇ ਕਾਰਡ ਵਿੱਚ ਸੱਤਾਧਾਰੀ ਭਾਜਪਾ ਅਤੇ ਜੇਜੇਪੀ ਨੇਤਾ , ਆਰ ਐਸ ਐਸ ਦੇ ਨੇਤਾਵਾਂ ਨੂੰ ਸਮਾਰੋਹ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।

ਜਿੱਥੇ ਕਿਸਾਨ ਰਾਜੇਸ਼ ਵੱਲੋਂ ਇਹ ਸਭ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ 700 ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਆਹ ਉਨ੍ਹਾਂ ਸੱਤ ਸੌ ਕਿਸਾਨਾਂ ਦੀ ਧੀ ਦਾ ਵਿਆਹ ਹੈ ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਆਪਣੀ ਜਾਨ ਗਵਾਈ ਗਈ ਹੈ। ਇਸ ਵਿਆਹ ਵਿੱਚ ਉਨ੍ਹਾਂ ਲੋਕਾਂ ਦੀ ਸ਼ਮੂਲੀਅਤ ਨਹੀਂ ਹੋ ਸਕਦੀ ਜੋ 700 ਇਨਸਾਨਾ ਦੀ ਮੌਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਵਿਆਹ ਵਿੱਚ ਸ਼ਾਮਲ ਹੋਣ ਵਾਲਾ ਵਿਅਕਤੀ ਇਹਨਾਂ ਸਭ ਨਾਲ ਕੋਈ ਵੀ ਸਬੰਧ ਰੱਖਦਾ ਹੈ ਉਹ ਵੀ ਵਿਆਹ ਵਿੱਚ ਸ਼ਾਮਲ ਨਾ ਹੋਵੇ।

ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਕਿਸਤਾਨੀ ਅਤੇ ਕਦੇ ਖ਼ਾਲਸਤਾਨੀ ਆਖਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਰਮਨਾਕ ਗੱਲ ਹੈ। ਦੱਸਿਆ ਗਿਆ ਹੈ ਕਿ ਇਹ ਸਭ ਕਰਨ ਵਾਲੇ ਕਿਸਾਨ ਰਾਜੇਸ਼ ਵਿਸ਼ਵਵੀਰ ਜਾਟ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਵੀ ਰਹਿ ਚੁੱਕੇ ਹਨ।’

About Jagjit Singh

Leave a Reply

Your email address will not be published.