Home / न्यूज़ / ਚੂੜੇ ਵਾਲੇ ਹੱਥਾਂ ਨਾਲ ਪਤਨੀ ਨੇ ਸ਼ਹੀਦ ਗੱਜਣ ਸਿੰਘ ਨੂੰ ਦਿੱਤੀ ਆਖ਼ਰੀ ਵਿਦਾਈ

ਚੂੜੇ ਵਾਲੇ ਹੱਥਾਂ ਨਾਲ ਪਤਨੀ ਨੇ ਸ਼ਹੀਦ ਗੱਜਣ ਸਿੰਘ ਨੂੰ ਦਿੱਤੀ ਆਖ਼ਰੀ ਵਿਦਾਈ

ਜੰਮੂ-ਕਸ਼ਮੀਰ ਦੇ ਪੁੰਛ ’ਚ ਅੱਤਵਾਦੀਆਂ ਨਾਲ ਸੋਮਵਾਰ ਨੂੰ ਮੁਕਾਬਲੇ ਦੌਰਾਨ ਸ਼ਹੀਦ ਹੋਏ ਗੱਜਣ ਸਿੰਘ ਦੀ ਅੱਜ ਮਿ੍ਰਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪਹੁੰਚ ਚੁੱਕੀ ਹੈ। ਸ਼ਹੀਦ ਦੀ ਸ਼ਹਾਦਤ ਬਾਰੇ ਪਤਾ ਲੱਗਣ ’ਤੇ ਜਿੱਥੇ ਪਰਿਵਾਰ ’ਚ ਸੋਗ ਦੀ ਲਹਿਰ ਛਾਈ ਹੋਈ ਹੈ, ਉਥੇ ਹੀ ਪੂਰੇ ਇਲਾਕੇ ’ਚ ਗਮਗੀਨ ਮਾਹੌਲ ਬਣਿਆ ਹੋਇਆ ਹੈ। ਦੇਸ਼ ਦੇ ਲਈ ਆਪਣੀ ਕੁਰਬਾਨੀ ਦੇਣ ਵਾਲੇ ਗੱਜਣ ਸਿੰਘ ਨੂੰ ਉਨ੍ਹਾਂ ਦੀ ਸ਼ਹਾਦਤ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਕਾਫ਼ੀ ਮਾਣ ਵੀ ਹੈ। ਗੱਜਣ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਸੈਲਾਬ ਉਮੜਿਆ । ਚੂੜੇ ਵਾਲੇ ਹੱਥਾਂ ਨਾਲ ਸ਼ਹੀਦ ਦੀ ਪਤਨੀ ਨੇ ਆਪਣੇ ਫ਼ੌਜੀ ਪਤੀ ਨੂੰ ਸਲੂਟ ਮਾਰਦੇ ਹੋਏ ਆਖ਼ਰੀ ਵਿਦਾਈ ਦਿੱਤੀ। ਮਾਹੌਲ ਵੇਖ ਹਰ ਕਿਸੇ ਦੀ ਅੱਖ ਨਮ ਸੀ।

ਇਸ ਦੌਰਾਨ ਅੰਤਿਮ ਰਸਮਾਂ ਪੂਰੀਆਂ ਰੋਣ ਉਪਰੰਤ ਗੱਜਣ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ, ਸਪੀਕਰ ਰਾਣਾ ਕੇ. ਪੀ. ਅਤੇ ਹੋਰ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਗੱਜਣ ਸਿੰਘ ਦੀ ਮਿ੍ਰਤਕ ਦੇਹ ਨੂੰ ਮੋਢਾ ਵੀ ਦਿੱਤਾ। ਉਨ੍ਹਾਂ ਤੋਂ ਇਲਾਵਾ ਅੰਤਿਮ ਯਾਤਰਾ ’ਚ ਕਈ ਰਾਜਨੀਤਿਕ ਸਖ਼ਸ਼ੀਅਤਾਂ ਤੋਂ ਇਲਾਵਾ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਤੇ ਸਿਵਲ ਅਧਿਕਾਰੀਆਂ ਸਹਿਤ ਲੋਕਾਂ ਦਾ ਭਾਰੀ ਜਨ ਸੈਲਾਬ ਉਮੜਿਆ।

ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਪੁੰਛ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਪੰਜਾਬ ਦੇ 5 ਸੈਨਿਕ ਸ਼ਹੀਦ ਹੋ ਗਏ ਸਨ, ਜਿਨਾਂ ’ਚ 23 ਸਿੱਖ ਰੈਜੀਮੈਂਟ ਦਾ ਜਵਾਨ ਗੱਜਣ ਸਿੰਘ ਵੀ ਸ਼ਹੀਦੀ ਪ੍ਰਾਪਤ ਕਰ ਗਿਆ ਸੀ। ਅੱਜ 2 ਦਿਨਾਂ ਬਾਅਦ ਸੈਨਿਕ ਦੀ ਮ੍ਰਿਤਕ ਦੇਹ ਨੂੰ ਤਿਰੰਗੇ ’ਚ ਲਪੇਟ ਕੇ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਲਿਆਂਦਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਲੋਕਾਂ ਨੇ ਸ਼ਹੀਦ ਦੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਉਪਰੰਤ ਸ਼ਹੀਦ ਦੀ ਦੇਹ ਨੂੰ ਸ਼ਮਸ਼ਾਨਘਾਟ ਵਿਖੇ ਲਿਆਂਦਾ ਗਿਆ, ਜਿੱਥੇ ਸੈਨਾ ਦੀ ਟੁੱਕੜੀ ਨੇ ਹਵਾਈ ਫਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।ਇਸ ਤੋਂ ਉਪਰੰਤ ਫ਼ੌਜ ਅਤੇ ਜ਼ਿਲ੍ਹੇ ਦੇ ਤਮਾਮ ਅਧਿਕਾਰੀਆਂ ਵੱਲੋ ਸ਼ਰਧਾਂਜ਼ਲੀ ਦੇਣ ਉਪਰੰਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀ ਦਿੱਤੀ। ਇਸ ਦੌਰਾਨ ਲੋਕਾਂ ਵੱਲੋਂ ‘ਸ਼ਹੀਦ ਗੱਜਣ ਸਿੰਘ ਅਮਰ ਰਹੇ’ ਦੇ ਲਗਾਏ ਜਾ ਨਾਅਰੇ ਸੁਣ ਕੇ ਇਕ ਵਾਰ ਮੁੱਖ ਮੰਤਰੀ ਚੰਨੀ ਦੀਆਂ ਅੱਖਾਂ ’ਚੋਂ ਵੀ ਹੰਝੂ ਛਲਕ ਪਏ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਦੇ ਪਿਤਾ ਚਰਨ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਹਰਪ੍ਰੀਤ ਕੌਰ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਦਿਲਾਸਾ ਦਿੰਦਿਆਂ ਆਖਿਆ ਕਿ ਸ਼ਹੀਦ ਗੱਜਣ ਸਿੰਘ ਸਮੇਤ ਸਮੁੱਚੇ ਜਵਾਨਾਂ ਦੀ ਸ਼ਹਾਦਤ ਨੂੰ ਦੇਸ਼ ਵਾਸੀਆਂ ਵੱਲੋਂ ਸਦਾ-ਸਦਾ ਲਈ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਉਕਤ ਸੈਨਿਕਾਂ ਦੀ ਸ਼ਹਾਦਤ ਵਾਲੇ ਦਿਨ ਹੀ ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ਿਆ ਗ੍ਰਾਂਟ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ ਅਤੇ ਇਸ ਪ੍ਰਕਿਰਿਆ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਸ਼ਹੀਦ ਸੈਨਿਕਾਂ ਦੇ ਅੰਤਿਮ ਸੰਸਕਾਰ ਤੋਂ ਬਾਅਦ ਦਸਤਾਵੇਜ਼ੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਚੂੜੇ ਵਾਲੇ ਹੱਥਾਂ ਨਾਲ ਪਤਨੀ ਨੇ ਸ਼ਹੀਦ ਗੱਜਣ ਸਿੰਘ ਨੂੰ ਦਿੱਤੀ ਆਖ਼ਰੀ ਵਿਦਾਈ

About Jagjit Singh

Leave a Reply

Your email address will not be published. Required fields are marked *