Home / न्यूज़ / ਪੰਜਾਬ ਵਿਚ ਨਵੀਆਂ ਗਾਈਡਲਾਈਨਜ਼ ਜਾਰੀ

ਪੰਜਾਬ ਵਿਚ ਨਵੀਆਂ ਗਾਈਡਲਾਈਨਜ਼ ਜਾਰੀ

ਦੱਸ ਦਈਏ ਕਿ ਪੰਜਾਬ ਚ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਤਾਲਾਬੰਦੀ ਕਰ ਦਿੱਤੀ ਗਈ ਜਿਸ ਨਾਲ ਸੂਬੇ ਵਿੱਚ ਕਰੋਨਾ ਦੇ ਵਾਧੇ ਨੂੰ ਰੋਕ ਦਿੱਤਾ ਗਿਆ ਸੀ। ਉੱਥੇ ਹੀ ਇਸ ਵਾਰ ਇਸ ਦੀ ਅਗਲੀ ਸਟੇਜ ਪੰਜਾਬ ਵਿੱਚ ਵਧੇਰੇ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਵੱਲੋਂ ਸਖਤੀ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।ਇਸ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਲਾਗੂ ਕੀਤੇ ਗਏ ਰਾਤ ਦੇ ਕਰਫਊ ਨੂੰ 15 ਮਈ ਤੱਕ ਵਧਾ ਦਿੱਤਾ ਗਿਆ ਹੈ।

ਉਸ ਤੋਂ ਇਲਾਵਾ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰ ਦੀਆਂ 15 ਮਈ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਹੁਣ 15 ਮਈ ਤੱਕ ਲਈ ਪੰਜਾਬ ਚ ਜਾਰੀ ਹੋਈਆਂ ਇਹ ਨਵੀਂਆਂ ਗਾਈਡਲਾਈਨਜ਼ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ। ਇਸ ਦੇ ਵੱਧਦੀ ਹਵਾ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਜਿਨ੍ਹਾਂ ਨੂੰ ਪੰਜਾਬ ਵਿੱਚ ਲਾਗੂ ਕਰਕੇ ਕਰੋਨਾ ਨੂੰ ਠੱਲ ਪਾਈ ਜਾ ਸਕੇ। ਅੱਜ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸੂਬੇ ਵਿੱਚ ਕਰਫ਼ਿਊ ਸ਼ਾਮ 6 ਵਜੇ ਹੀ ਰਹੇਗਾ ਅਤੇ ਇਸ ਦੇ ਨਾਲ ਹੀ ਵੀਕਐਂਡ ਕਰਫ਼ਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਜਾਰੀ ਰਹੇਗਾ।।।ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਲਗਾਏ ਗਏ ਇਸ ਹਫਤਾਵਾਰੀ ਲਾਕਡਾਊਨ ਦੌਰਾਨ ਸੂਬੇ ਵਿੱਚ ਹੋਮ ਡਿਲਿਵਰੀ ਰਾਤ 9 ਵਜੇ ਤਕ ਕੀਤੀ ਜਾ ਸਕਦੀ ਹੈ। ਹਾਲਾਂਕਿ ਹੋਰ ਲੋੜੀਂਦੀਆਂ ਸੇਵਾਵਾਂ ਨੂੰ ਕਰਫਊ ਤੋਂ ਬਾਹਰ ਰੱਖਿਆ ਗਿਆ ਹੈ।ਉੱਥੇ ਹੀ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਵੀਮਿੰਗ ਪੂਲ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ।। । ਇਸ ਤੋਂ ਇਲਾਵਾ ਪਬਲਿਕ ਟਰਾਂਸਪੋਰਟ ਵਿੱਚ ਬਸ, ਟੈਕਸੀ, ਆਟੋ ਵਿੱਚ ਸਿਰਫ 50 ਫੀਸਦੀ ਸਹੂਲਤ ਨਾਲ ਯਾਤਰੀ ਸਫ਼ਰ ਕਰ ਸਕਦੇ ਹਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨਾ ਸਖਤ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।।।

About Jagjit Singh

Leave a Reply

Your email address will not be published. Required fields are marked *