Home / न्यूज़ / ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਚੰਨੀ ਦਾ ਇੱਕ ਹੋਰ ਵੱਡਾ ਐਕਸ਼ਨ, ਵੱਡੇ ਵੱਡੇ ਅਫਸਰਾਂ ਦੀ ਆਈ ਵਾਰੀ

ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਚੰਨੀ ਦਾ ਇੱਕ ਹੋਰ ਵੱਡਾ ਐਕਸ਼ਨ, ਵੱਡੇ ਵੱਡੇ ਅਫਸਰਾਂ ਦੀ ਆਈ ਵਾਰੀ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦਾ ਸੰਭਾਲਿਆ ਹੈ, ਉਹ ਬਹੁਤ ਐਕਟਿਵ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਿਕੜੀ ਬਹੁਤ ਸਰਗਰਮ ਨਜ਼ਰ ਆ ਰਹੀ ਹੈ। ਉਹ ਇੱਕ ਟੀਮ ਬਣਾ ਕੇ ਚੱਲ ਰਹੇ ਹਨ। ਉਹ ਜਾਣਦੇ ਹਨ ਕਿ ਚੋਣਾਂ ਬਹੁਤ ਨੇੜੇ ਹਨ ਅਤੇ ਕੰਮ ਕਰਨ ਲਈ ਸਮਾਂ ਬਹੁਤ ਥੋੜ੍ਹਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਹੀ ਦਿੱਲੀ ਨੂੰ ਚਲੇ ਗਏ ਹਨ, ਜਿਸ ਦਾ ਉਦੇਸ਼ ਪੰਜਾਬ ਕੈਬਨਿਟ ਵਿੱਚ ਰੱਦੋ ਬਦਲ ਨੂੰ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ 9 ਆਈ ਏ ਐਸ ਅਧਿਕਾਰੀਆਂ ਅਤੇ 2 ਪੀ ਸੀ ਐੱਸ ਅਧਿਕਾਰੀਆਂ ਦੀ ਬਦਲੀ ਕਰ ਦਿੱਤੀ ਗਈ। ਜ਼ਿਲ੍ਹਾ ਮੁਹਾਲੀ ਦੇ ਡੀ ਸੀ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਤੇ ਆਈ ਏ ਐੱਸ ਅਧਿਕਾਰੀ ਈਸ਼ਾ ਨੂੰ ਇਸ ਅਹੁਦੇ ਦੀ ਸੇਵਾ ਸੌਂਪੀ ਗਈ ਹੈ।

ਜਿਨ੍ਹਾਂ ਅਧਿਕਾਰੀਆਂ ਦੀਆਂ ਤਾਜ਼ਾ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਦਲੀਪ ਕੁਮਾਰ, ਕਮਲ ਕਿਸ਼ੋਰ ਯਾਦਵ, ਮੁਹੰਮਦ ਕਯਬ, ਸੁਮਿਤ ਜਰਾਂਗਲ, ਈਸ਼ਾ, ਹਰਪ੍ਰੀਤ ਸਿੰਘ, ਸ਼ੌਕਤ ਅਹਿਮਦ, ਮਨਕਮਲ ਸਿੰਘ ਚਾਹਲ ਅਤੇ ਅਨਿਲ ਗੁਪਤਾ ਦੇ ਨਾਮ ਸ਼ਾਮਲ ਹਨ। ਬੀਤੇ ਦਿਨੀਂ ਮੁੱਖ ਮੰਤਰੀ ਦਫ਼ਤਰ ਵਿੱਚੋਂ ਤੇਜਵੀਰ ਸਿੰਘ ਅਤੇ ਗੁਰਕੀਰਤ ਕਿਰਪਾਲ ਸਿੰਘ ਨੂੰ ਬਦਲ ਦਿੱਤਾ ਗਿਆ ਸੀ। ਸਮਝਿਆ ਜਾ ਰਿਹਾ ਹੈ ਕਿ ਇਹ ਤਿੰਨੇ ਨੇਤਾ ਪੰਜਾਬ ਕੈਬਨਿਟ ਵਿੱਚ ਕੀਤੀ ਜਾਣ ਵਾਲੀ ਰੱਦੋਬਦਲ ਦੇ ਸਬੰਧ ਵਿੱਚ ਹਾਈ ਕਮਾਨ ਨਾਲ ਵਿਚਾਰ ਕਰਨਗੇ।

ਉਮੀਦ ਕੀਤੀ ਜਾਂਦੀ ਹੈ ਕਿ ਕੁਝ ਮੰਤਰੀਆਂ ਦੀ ਛੁੱਟੀ ਹੋਵੇਗੀ ਅਤੇ ਕੁਝ ਨੌਜਵਾਨਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ। ਜਿਨ੍ਹਾਂ ਵਿੱਚ ਰਾਜਾ ਵੜਿੰਗ ਦਾ ਨਾਮ ਲਿਆ ਜਾ ਰਿਹਾ ਹੈ। ਇਸ ਤੋਂ ਬਿਨਾਂ ਕਨਸੋਆਂ ਇਹ ਵੀ ਆ ਰਹੀਆਂ ਹਨ ਕਿ ਡੀ ਜੀ ਪੀ ਦਿਨਕਰ ਗੁਪਤਾ ਦੀ ਥਾਂ ਤੇ ਇਹ ਅਹੁਦਾ ਕਿਸੇ ਹੋਰ ਨੂੰ ਦਿੱਤਾ ਜਾ ਸਕਦਾ ਹੈ। ਨਵੇਂ ਬਣੇ ਮੁੱਖ ਮੰਤਰੀ ਹੋਰ ਕੀ ਕੀ ਫੈਸਲੇ ਲੈਂਦੇ ਹਨ, ਆਉਣ ਵਾਲੇ ਦਿਨਾ ਵਿੱਚ ਸਪਸ਼ਟ ਹੋ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

About Jagjit Singh

Leave a Reply

Your email address will not be published. Required fields are marked *