Home / न्यूज़ / ਰਾਧਾ ਸਵਾਮੀ ਡੇਰਾ ਬਿਆਸ ਬਾਰੇ ਵੱਡੀ ਖਬਰ

ਰਾਧਾ ਸਵਾਮੀ ਡੇਰਾ ਬਿਆਸ ਬਾਰੇ ਵੱਡੀ ਖਬਰ

ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੱਤਰ ਲਿਖਕੇ ਕਰੋਨਾ ਵਾਲੇ ਵਿਅਕਤੀਆਂ ਦੀ ਮਦਦ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਵਿਅਕਤੀਆਂ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਵਾਉਣ ਅਤੇ ਅਟੈਡੇਂਟ ਵੀ ਤਾਇਨਾਤ ਕਰਨ ਦੀ ਅਪੀਲ ਕੀਤੀ ਗਈ ਹੈ।

ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਵਿੱਚ ਕਰੋਨਾ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਲਈ ਦਵਾ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿੱਚ ਵੀ ਸਹਾਇਤਾ ਕਰਨ ਦੀ ਬੇਨਤੀ ਕੀਤੀ ਹੈ। ਦੱਸ ਦਈਏ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸੰਬੰਧ ਵਿੱਚ ਸਤਿਸੰਗ ਦੀਆਂ ਵੱਖ ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਵੀ ਜ਼ਿਕਰ ਕੀਤਾ ਹੈ ਜੋ ਕਰੋਨਾ ਦੇ ਦੌਰ ਦੌਰਾਨ ਲੋਕਾਂ ਲਈ ਮੁਹਾਈਆ ਕੀਤੀਆਂ ਗਈਆਂ।ਦੱਸ ਦਈਏ ਕਿ ਦੂਜੀ ਸਟੇਜ ਜਿੱਥੇ ਬਹੁਤ ਜ਼ਿਆਦਾ ਰਿਸਕੀ ਸਿੱਧ ਹੋ ਰਹੀ ਹੈ, ਇਸ ਲਈ ਸਭ ਨੂੰ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਜਿਸ ਨਾਲ ਮਿਸ਼ਨ ਫਤਿਹ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਅਤੇ ਇਲਾਜ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਰ ਸੂਬੇ ਦੇ ਹਾਲਾਤਾਂ ਨੂੰ ਬਿਹਤਰ ਬਣਾਉਣ ਲਈ ਕਈ ਸੰਸਥਾਵਾਂ ਦੀ ਮੱਦਦ ਲਈ ਜਾ ਰਹੀ ਹੈ।ਦੇਸ਼ ਵਿਦੇਸ਼ ਦੇ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |

About Jagjit Singh

Leave a Reply

Your email address will not be published. Required fields are marked *