ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਸਕੂਲ ਖੁੱਲਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।ਦੱਸ ਦਈਏ ਕਿ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਗੌਰ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
Month: January 2021
ਵਿਦੇਸ਼ ਵਿਚ ਜਾਣ ਵਾਲਿਆਂ ਲਈ ਅਹਿਮ ਖ਼ਬਰ
ਕਰੋਨਾ ਸਮੇਂ ਦੌਰਾਨ ਪੰਜਾਬ ਦੇ ਟਰੈਵਲ ਕਾਰੋਬਾਰੀਆਂ ਨੇ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਭੇਜਣ ਦੇ ਨਾਂ ’ਤੇ ਪ੍ਰਾਈਵੇਟ ਕਾਲਜਾਂ ਵਿਚ ਭਾਰਤੀ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਡੁਬੋ ਦਿੱਤੇ। ਇੰਨਾ ਹੀ ਨਹੀਂ, ਪ੍ਰਾਈਵੇਟ ਕਾਲਜਾਂ ਵਿਚ ਦਾਖ਼ਲਾ ਦਿਵਾਉਣ ਦੇ ਨਾਂ ’ਤੇ ਵਿਦਿਆਰਥੀਆਂ ਤੋਂ ਐਡਵਾਂਸ ਵਿਚ ਲੱਖਾਂ ਰੁਪਏ ਦੀ ਫੀਸ ਲੈ ਲਈ ਗਈ ਪਰ ਫੀਸ ਅਦਾ ਕਰਨ ਤੋਂ ਬਾਅਦ ਨਾ ਤਾਂ ਵਿਦਿਆਰਥੀਆਂ ਦਾ ਕੈਨੇਡਾ ਦਾ ਵੀਜ਼ਾ ਲੱਗਾ ਅਤੇ ਨਾ ਹੀ ਵਿਦਿਆਰਥੀ ਕਿਸੇ ਤਰ੍ਹਾਂ ਕੈਨੇਡਾ ਵਿਚ ਪਹੁੰਚ ਸਕੇ|
ਜਦਕਿ ਕੈਨੇਡਾ ਦੇ ਕੁਝ ਪ੍ਰਾਈਵੇਟ ਕਾਲਜਾਂ ਵਿਚ ਫੀਸ ਜਮ੍ਹਾ ਕਰਵਾਉਣ ਦੇ ਨਾਂ ’ਤੇ ਭਾਰਤੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਦੀ ਮਿਹਨਤ ਦੀ ਕਮਾਈ ਡੁੱਬ ਗਈ।ਵਿਦਿਆਰਥੀਆਂ ਦੇ ਪ੍ਰਾਈਵੇਟ ਕਾਲਜਾਂ ਵਿਚ ਕਰੋੜਾਂ ਰੁਪਏ ਡੁੱਬਣ ਤੋਂ ਬਾਅਦ ਕਾਲਜਾਂ ਤੋਂ ਪੰਜਾਬ ਦੇ ਟਰੈਵਲ ਏਜੰਟਾਂ ਨੇ ਵੀ ਕਰੋੜਾਂ ਰੁਪਏ ਦੀ ਕਮੀਸ਼ਨ ਡਕਾਰ ਲਈ। ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਜਾਣ ਦਾ ਭਾਰਤੀ ਵਿਦਿਆਰਥੀਆਂ ਵਿਚ ਕਾਫ਼ੀ ਕ੍ਰੇਜ਼ ਹੈ, ਜਿਸ ਕਾਰਨ ਪੰਜਾਬ ਤੋਂ ਭਾਰੀ ਗਿਣਤੀ ਵਿਚ ਹਰ ਸਾਲ ਕੈਨੇਡਾ ਪੜ੍ਹਨ ਲਈ ਭਾਰਤੀ ਵਿਦਿਆਰਥੀ ਅਪਲਾਈ ਕਰਦੇ ਹਨ।
ਪੰਜਾਬ ਦੇ ਟਰੈਵਲ ਕਾਰੋਬਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਕਮਾਈ ਕਰਨ ਕਾਰਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਹੋਰ ਸੂਬਿਆਂ ਵਿਚ ਐਜੂਕੇਸ਼ਨ ਸੈਮੀਨਾਰ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਪੜ੍ਹਾਈ ਤੋਂ ਬਾਅਦ ਪੀ. ਆਰ. ਲੈਣ ਸਬੰਧੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ 2020 ਵਿਚ ਕੋਰੋਨਾਕਾਲ ਦੌਰਾਨ ਜਿਥੇ ਪੂਰੇ ਵਿਸ਼ਵ ਵਿਚ ਹੀ ਲਾਕਡਾਊਨ ਲੱਗ ਗਿਆ ਅਤੇ ਲੋਕਾਂ ਦੇ ਕਾਰੋਬਾਰ ਤੱਕ ਠੱਪ ਹੋ ਗਏ ਅਤੇ ਲੋਕਾਂ ਨੂੰ ਰੋਜ਼ੀ-ਰੋਟੀ ਕਮਾਉਣੀ ਅਤੇ ਘਰ ਦਾ ਗੁਜ਼ਾਰਾ ਚਲਾਉਣਾ ਦਿੱਕਤ ਹੋ ਗਿਆ|
ਉਥੇ ਵਿਦੇਸ਼ ਦੇ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਹੋਣ ਕਾਰਣ ਅਰਬਾਂ ਰੁਪਏ ਦਾ ਕਾਰੋਬਾਰ ਕਰਨ ਵਾਲੀ ਟਰੈਵਲ ਇੰਡਸਟਰੀ ਵੀ ਮੰਦੀ ਦਾ ਸ਼ਿਕਾਰ ਹੋ ਗਈ। ਕਈ ਟਰੈਵਲ ਕਾਰੋਬਾਰੀਆਂ ਨੇ ਆਨਲਾਈਨ ਐਜੂਕੇਸ਼ਨ ਦੇ ਨਾਂ ’ਤੇ ਪੰਜਾਬ ਦੇ ਕਈ ਵਿਦਿਆਰਥੀਆਂ ਦੀ ਲੱਖਾਂ-ਕਰੋੜਾਂ ਰੁਪਏ ਦੀ ਫੀਸ ਹੀ ਪ੍ਰਾਈਵੇਟ ਕਾਲਜਾਂ ਵਿਚ ਫਸਾ ਦਿੱਤੀ।
ਟਰੈਕਟਰ ਮਾਰਚ ਤੇ ਆਇਆ ਇਹ ਵੱਡਾ ਬਿਆਨ
ਦਿੱਲੀ ਪੁਲਸ ਕਿਸਾਨਾਂ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ 26 ਜਨਵਰੀ ਦੇ ਦਿਨ ਕਿਸਾਨਾਂ ਵੱਲੋਂ ਸ਼ਕਤੀ ਪਰਦ ਰਸ਼ਨ ਵੱਜੋਂ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਸੀ ਜਿਸ ਵਿੱਚ ਹੁਣ ਸਾਹਮਣੇ ਆਇਆ ਹੈ ਕਿ ਦਿੱਲੀ ਪੁਲਿਸ ਨੇ ਇਸ ਟਰੈਕਟਰ ਮਾਰਚ ਨੂੰ ਹੋਣ ਤੋਂ ਮਨਾ ਕਰ ਦਿੱਤਾ ਹੈ। ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਮਾਰਚ ਦਿੱਲੀ ਦੀ ਰਿੰਗ ਰੋਡ ਉੱਤੇ ਕਢਣ ਦੇ ਆਪਣੇ ਫ਼ੈਸਲੇ ਤੋਂ ਪਿਛੇ ਨਾ ਹਟਣ ਦਾ ਫ਼ੈਸਲਾ ਕੀਤਾ ਹੈ।
ਦੱਸ ਦਈਏ ਕਿ ਇਸ ਉੱਤੇ ਨਿਊਜ਼ ਏਜੇਂਸੀ ਏ ਐੱਨ ਆਈ ਨਾਲ ਗੱਲ ਕਰਦਿਆਂ ਕਿਸਾਨਾਂ ਦੇ ਆਗੂ ਯੋਗੇਂਦਰ ਯਾਦਵ ਨੇ ਖੇਆ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਮੁੜ ਮੀਟਿੰਗ ਕਰੇਗੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਉਲਟ ਕਿਸਾਨ ਅੰਦੋ ਲਨ ਦਾ ਅੱਜ 57ਵਾਂ ਦਿਨ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਿਸਾਨਾਂ ਨਾਲ 11ਵੇਂ ਗੇੜ ਦੀ ਗੱਲਬਾਤ ’ਚ ਸਰਕਾਰ ਕੁਝ ਝੁਕਦੀ ਵਿਖਾਈ ਦਿੱਤੀ। ਕੇਂਦਰ ਨੇ ਬੁੱਧਵਾਰ ਨੂੰ ਕਿਸਾਨ ਆਗੂਆਂ ਸਾਹਵੇਂ ਦੋ ਪ੍ਰਸਤਾਵ ਰੱਖੇ। ਪਹਿਲਾ ਇਹ ਕਿ ਡੇਢ ਸਾਲ ਤੱਕ ਖੇਤੀ ਕਾਨੂੰਨ ਲਾਗੂ ਨਹੀਂ ਕੀਤੇ ਜਾਣਗੇ ਤੇ ਸਰਕਾਰ ਇਸ ਸਬੰਧੀ ਹਲਫ਼ੀਆ ਬਿਆਨ ਅਦਾਲਤ ’ਚ ਦੇਣ ਲਈ ਤਿਆਰ ਹੈ। ਦੂਜੇ ਐਮਐਸਪੀ ਉੱਤੇ ਗੱਲਬਾਤ ਲਈ ਨਵੀਂ ਕਮੇਟੀ ਬਣਾਈ ਜਾਵੇਗੀ।
ਕਮੇਟੀ ਜੋ ਰਾਏ ਦੇਵੇਗੀ, ਉਸ ਤੋਂ ਬਾਅਦ ਐਮਐਸਪੀ ਤੇ ਖੇਤੀ ਕਾਨੂੰਨਾਂ ਬਾਰੇ ਫ਼ੈਸਲਾ ਲਿਆ ਜਾਵੇਗਾ।ਕਿਸਾਨਾਂ ਨੇ ਇਹ ਫਿਕਰ ਦੱਸੀ ਕਿ ਸੁਪਰੀਮ ਕੋਰਟ ਦੀ ਕਮੇਟੀ ਦੋ ਮਹੀਨਿਆਂ ’ਚ ਰਿਪੋਰਟ ਦੇਵੇਗੀ। ਉਸ ਤੋਂ ਬਾਅਦ ਖੇਤੀ ਕਾਨੂੰਨਾਂ ਦੇ ਅਮਲ ਉੱਤੇ ਲੱਗੀ ਰੋਕ ਕਦੇ ਵੀ ਹਟ ਸਕਦੀ ਹੈ। ਤਦ ਹੀ ਸ਼ਾਹ ਨੇ ਤੋਮਰ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਸਰਕਾਰ ਡੇਢ ਸਾਲ ਤੱਕ ਕਾਨੂੰਨ ਹੋਲਡ ਕਰਨ ਲਈ ਤਿਆਰ ਹੈ।ਦੇਸ਼ ਵਿਦੇਸ਼ ਦੀਆ ਤਾਜ਼ੀਆਂ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
ਇਸ ਮਸ਼ਹੂਰ ਅਦਾਕਾਰਾ ਦੀਆ ਤਸਵੀਰਾਂ ਹੋਈਆਂ ਵਾਇਰਲ
ਪੰਜਾਬੀ ਫ਼ਿਲਮ ਦੀ ਨਾਮੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨੀ ਮੋਰਚੇ ‘ਚ ਆਪਣੀ ਸੇਵਾ ਨਿਭਾ ਰਹੀ ਹੈ । ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੀ ਹੋਈ ਹੈ ।ਪੰਜਾਬੀ ਐਕਟਰੈੱਸ ਜਪਜੀ ਖਹਿਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ‘ਚ ਉਹ ਅੰਦੋਲਨ ‘ਚ ਸ਼ਾਮਿਲ ਹੋਏ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਨਜ਼ਰ ਆਈ । ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।
ਪ੍ਰਸ਼ੰਸਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ ।ਦੱਸ ਦਈਏ ਦੇਸ਼ ਦਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਬਰੂਹਾਂ ਉੱਤੇ ਬੈਠਿਆ ਸ਼ਾਂਤਮਈ ਢੰਗ ਦੇ ਨਾਲ ਪ੍ਰ-ਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਜੋ ਕਿ ਹੰਕਾਰੀ ਪਈ ਹੈ ਤੇ ਕਿਸਾਨਾਂ ਦੀ ਖੇਤੀ ਬਿੱਲਾਂ ਨੂੰ ਰੱ-ਦ ਕਰਨ ਦੀ ਮੰਗ ਨੂੰ ਮੰਨ ਨਹੀਂ ਰਹੀ ਹੈ ।ਦਸ ਦੇਈਏ ਕਿ ਜਪੁਜੀ ਖਹਿਰਾ ਪੰਜਾਬੀ ਫ਼ਿਲਮਾਂ ਦੇ ਵਿਚ ਵੀ ਕੰਮ ਕਰ ਚੁੱਕੀ ਹੈ ਜਿਸ ਦੇ ਵਿਚ ਜੋਰਾ ਦੱਸ ਨੰਬਰੀਆ ਭਾਗ ਦੂਜਾ ਬਹੁਤ ਹਿੱਟ ਹੋਈ ਸੀ |ਜਪੁਜੀ ਖਹਿਰਾ ਨੇ ਪੰਜਾਬੀ ਇੰਡਸਟਰੀ ਵਿਚ ਇਕ ਮਾਡਲ ਤੇ ਤੌਰ ਤੇ ਸ਼ੁਰੂਆਤ ਕੀਤੀ ਸੀ ਤੇ ਹੁਣ ਜਪੁਜੀ ਖਹਿਰਾ ਨੂੰ ਕਿਸੇ ਵੀ ਪਹਿਚਾਣ ਦੀ ਲੋੜ ਨਹੀਂ ਹੈ |
ਜਪੁਜੀ ਖਹਿਰਾ ਕਿਸਾਨਾਂ ਦੇ ਸਮਰਥਨ ਦੇ ਵਿਚ ਦਿੱਲੀ ਵਿਚ ਬੈਠ ਕੇ ਧ-ਰਨੇ ਵਿਚ ਵੀ ਆਪਣੀ ਸੇਵਾ ਬਾਖੂਬੀ ਨਿਭਾ ਰਹੀ ਹੈ |ਜਪੁਜੀ ਖਹਿਰਾ ਦੇ ਹੇਠ ਵਿਚ ਫਾਦਯਾ ਇਕ ਬੋਰਡ ਦਿਖਦਾ ਹੈ ਜਿਸਦੇ ਵਿਚ ਲਿਖਿਆ ਹੋਇਆ ਹੈ ਕਿ ਕਿਸਾਨ ਦੇ ਧੀਆਂ ਪੁੱਤ ਹਾਂ ਕਦੇ ਹਰ ਨਹੀਂ ਸਕਦੇ ਜਮੀਰ ਸਾਡਾ ਜਾਗਦੀ ਰਹੇ ਕਦੇ ਮਾ-ਰ ਨਹੀਂ ਸਕਦੇ |ਦੇਸ਼ ਵਿਦੇਸ਼ ਦੀਆ ਹੋਰ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |
ਮਸ਼ਹੂਰ ਗਾਇਕਾ ਦੀ ਵੀਡੀਓ ਵਾਇਰਲ
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਾਕਮਾਲ ਤੇ ਖ਼ੂਬਸੂਰਤ ਗਾਇਕਾ ਕੌਰ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਤੇ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ ।ਉਹ ਲਾਲ ਰੰਗ ਦੇ ਸੂਟ ‘ਚ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆਈ । ਉਨ੍ਹਾਂ ਨੇ ਪੰਜਾਬੀ ਗੀਤ ‘Teri Wait’ ਉੱਤੇ ਅਦਾਕਾਰੀ ਕਰਦੀ ਹੋਈ ਆਪਣੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ।
View this post on Instagram
ਇਹ ਵੀਡੀਓ ਤੇ ਫੋਟੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।ਕੌਰ ਬੀ ਨੇ ਸਪੀਡ ਰਿਕਾਰਡਸ ਦੇ ਚੈਨਲ ਤੇ ਪਹਿਲਾ ਗੀਤ ਪੀਜ਼ਾ ਹੱਟ ਦੇ ਕੇ ਪ੍ਰਸਿੱਧੀ ਹਾਸਿਲ ਕੀਤੀ ਸੀ ।ਇਸ ਤੋਂ ਬਾਅਦ ਜੱਸੀ ਗਿੱਲ ਦੇ ਨਾਲ ਕਮ ਕਰਕੇ ਮੁੰਡਿਆਂ ਦੇ ਵਿਚ ਕੱਲ ਨਖਰੋ ਗੀਤ ਗਿਆ ਕੇ ਲੋਕਾਂ ਦੇ ਦਿਲ ਦੇ ਵਿਚ ਆਪਣੀ ਜਗਾਹ ਬਣਾ ਲਈ ਸੀ ਹੁਣ ਕੌਰ ਬੀ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ।ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟੀ ਗੀਤ ਦੇ ਚੁੱਕੇ ਨੇ । ਉਹ ‘ਬਜਟ’, ‘ਪਰਾਂਦਾ’, ‘ਜੁੱਤੀ ਪਟਿਆਲੇ ਦੀ’, ‘ਪੀਜ਼ਾ ਹੱਟ ‘ਤੇ’ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।
ਕੌਰ ਬੀ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੀਆਂ ਤਸਵੀਰਾਂ ਤੇ ਵੀਡੀਓ ਅਕਸਰ ਹੀ ਸ਼ੇਅਰ ਕਰਦੀ ਰਹਿੰਦੀ ਹੈ ।ਕੌਰ ਬੀ ਦੀਆ ਪਾਇਆ ਪੋਸਟ ਤੇ ਲੱਖਾਂ ਦੀ ਗਿਣਤੀ ਦੇ ਵਿਚ ਲਾਇਕ ਤੇ ਕਮੈਂਟਸ ਆਉਂਦੇ ਹਨ ।ਫ਼ਿਲਮੀ ਦੁਨੀਆ ਦੀਆ ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ।ਅੱਸੀ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਨਵੀਆਂ ਨਵੀਆਂ ਖ਼ਬਰਾਂ।
ਦਿਲਪ੍ਰੀਤ ਨੇ ਪੋਸਟ ਪਾ ਕੇ ਸਾਂਝੀ ਕੀਤੀ ਇਹ ਗੱਲ
ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਉਨ੍ਹਾਂ ਦੇ ਪਰਿਵਰ ਨਾਲ ਇਹ ਖ਼ਬਰ ਜੁੜੀ ਹੋਈ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਬੇਹੱਦ ਕਰੀਬੀ ਇੱਕ ਪਰਿਵਾਰ ਦੇ ਮੈਂਬਰ ਨਾਲ ਇਹ ਖ਼ਬਰ ਸੰਬੰਧ ਰੱਖਦੀ ਹੈ।
ਦਿਲਪ੍ਰੀਤ ਢਿੱਲੋ ਦੇ ਵਲੋਂ ਇੱਕ ਪੋਸਟ ਸੋਸ਼ਲ ਮੀਡੀਆ ਤੇ ਪਾਈ ਗਈ ਜਿਸਤੋਂ ਬਾਅਦ ਹਰ ਕੋਈ ਹੈਰਾਨ ਰਿਹ ਗਿਆ , ਓਹਨਾ ਵਲੋਂ ਸਾਂਝੀ ਕੀਤੀ ਗਈ ਪੋਸਟ ਨੇ ਸਭ ਨੂੰ ਹੈਰਾਨ ਕੀਤਾ ਕਿਉਂਕਿ ਉਸ ਵਿੱਚ ਉਨ੍ਹਾਂ ਦੇ ਪਿਤਾ ਦਾ ਜ਼ਿਕਰ ਸੀ।ਦਰਸਲ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ। ਦਿਲਪ੍ਰੀਤ ਢਿੱਲੋਂ ਨੇ ਅੱਜ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ ਦਾ ਸਹਾਰਾ ਲਿਆ ਅਤੇ ਮਦਦ ਦੀ ਅਪੀਲ ਕੀਤੀ ਹੈ। ਇੱਕ ਪੋਸਟ ਸਾਂਝੀ ਕਰ ਉਨ੍ਹਾਂ ਨੇ ਲੋਕਾਂ ਕੋਲੋਂ ਮਦਦ ਮੰਗੀਂ ਹੈ।
ਹਾਲ ਹੀ ‘ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ’ਤੇ ਇੱਕ ਤਸਵੀਰ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮੇਰੇ ਪਿਤਾ ਜੀ ਮਿਸਿੰਗ ਹਨ ਅਤੇ ਮੇਰੇ ਪਿਤਾ ਜੀ ਦਾ ਫੋਨ ਵੀ ਬੰਦ ਆ ਰਿਹਾ ਹੈ।ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਜਾਂ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਹੈ ਤੇ ਉਹ ਸਾਨੂੰ ਇਨ੍ਹਾਂ ਨੰਬਰਸ ‘ਤੇ ਜਾਣਕਾਰੀ ਦੇਣ: 9803000570 , 7888428616. ਇੱਥੇ ਇਹ ਦਸਣਾ ਬਣਦਾ ਹੈ ਕਿ ਦਿਲਪ੍ਰੀਤ ਨੇ ਆਪਣੇ ਪਿਤਾ ਦੀ ਭਾਲ ਲਈ ਸੋਸ਼ਲ ਮੀਡੀਆ ਦਾ ਜਿੱਥੇ ਸਹਾਰਾ ਲਿਆ ਉੱਥੇ ਹੀ ਬਕਾਇਦਾ ਨੰਬਰ ਵੀ ਸਾਂਝੇ ਕੀਤੇ ਨੇ, ਅਤੇ ਨਾਲ ਹੀ ਦੁਖੀ ਮੰਨ ਨਾਲ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਲੱਭਣ ਚ ਲੋਕ ਉਨ੍ਹਾਂ ਦੀ ਮਦਦ ਕਰਨ।
ਪਹਿਲਾਂ ਕੋਈ ਇਸ ਪੋਸਟ ਤੇ ਯਕੀਨ ਨਹੀਂ ਸੀ ਕਰ ਰਿਹਾ ਪਰ ਦਿਲਪ੍ਰੀਤ ਦੀ ਸਾਂਝੀ ਕੀਤੀ ਤਸਵੀਰ ਨੂੰ ਸਭ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸ਼ਵੀਰ ਨੂੰ ਪੋਸਟ ਕਰਨ ‘ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ। ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ ‘ਤੇ ਇਸ ਗੱਲ ਦੀ ਪੁਸ਼ਟੀ ਹੋਈ।
ਮੋਦੀ ਦਾ ਟਵੀਟ ਚਰਚਾ ਵਿਚ
ਸਿੱਖ ਧਰਮ ਦੇ ਮਹਾਨ ਅਤੇ ਨਿਡਰ ਕੌਮ ਦੇ ਰਚੇਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਅਦਬ ਸਤਿਕਾਰ ਦੇ ਨਾਲ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਧਾਰਮਿਕ ਮੌਕੇ ਉੱਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਨ ਕੀਤਾ।
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਖਿਆ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਭਾਵਨਾ ਦੇ ਵਿੱਚ ਹੀ ਸਮਰਪਿਤ ਰਿਹਾ।ਆਪਣੇ ਪੂਰੇ ਜੀਵਨ ਕਾਲ ਦੌਰਾਨ ਗੁਰੂ ਜੀ ਆਪਣੇ ਅਸੂਲਾਂ ਉਪਰ ਅਟਲ ਰਹੇ। ਖੁਸ਼ੀ ਦੇ ਇਸ ਪਾਵਨ ਮੌਕੇ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਲਿਆ ਅਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ। ਉਹ ਆਪਣੇ ਸਿਧਾਂਤਾਂ ਪ੍ਰਤੀ ਸਦੈਵ ਅਟਲ ਰਹੇ। ਅਸੀਂ ਉਨ੍ਹਾਂ ਦੀ ਬਹਾਦਰੀ ਅਤੇ ਬਲੀ ਦਾਨ ਨੂੰ ਵੀ ਯਾਦ ਕਰਦੇ ਹਾਂ।ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਸਾਲ 2017 ਦੇ ਵਿਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਦੇ ਨਾਲ਼ ਮਨਾਇਆ ਗਿਆ ਸੀ।
ਜਿੱਥੇ ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਸਾਹਿਬ ਨੂੰ ਨਮਨ ਕਰਨ ਦਾ ਮੌਕਾ ਮਿਲਿਆ ਸੀ।ਨਰਿੰਦਰ ਮੋਦੀ ਨੇ ਇਸ ਸਮੇਂ ਆਖਿਆ ਸੀ ਕਿ ਇਹ ਪਵਿੱਤਰ ਦਿਹਾੜਾ ਉਹਨਾਂ ਦੇ ਕਾਰਜਕਾਲ ਵਿਚ ਆਇਆ ਹੈ ਇਸ ਦੇ ਕਾਰਨ ਹੀ ਉਨ੍ਹਾਂ ਉੱਪਰ ਵਿਸ਼ੇਸ਼ ਕਿਰਪਾ ਹੈ।ਦੇਸ਼ ਵਿਦੇਸ਼ ਦੀਆ ਹੋਰ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ
ਕੈਪਟਨ ਸਰਕਾਰ ਨੇ 11 ਫਰਵਰੀ ਤੱਕ ਕੀਤਾ ਇਹ ਐਲਾਨ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਲਈ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਇਹ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਸੂਬਾ ਸਰਕਾਰ ਵੱਲੋਂ 11 ਫ਼ਰਵਰੀ ਬਾਰੇ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਛਾ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਰੋਜ਼ਗਾਰ ਦੇਣ ਸਬੰਧੀ ਐਲਾਨ ਕੀਤਾ ਹੈ। ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਹੈ।ਦੱਸ ਦਈਏ ਕਿ ਕਿ ਬੋਰਡ ਵੱਲੋਂ ਮਾਲ ਪਟਵਾਰੀ, ਸ਼ਹਿਰੀ ਪਟਵਾਰੀ ਅਤੇ ਜ਼ਿਲੇਦਾਰ ਦੀਆਂ 1152 ਅਸਾਮੀਆਂ ਨੂੰ ਭਰਨ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਤੋਂ ਇਲਾਵਾ ਵਿਭਾਗ ਵਿਚ ਡਰਾਫਟਮੈਨ, ਕਲਰਕ, ਸਕੂਲ ਲਾਇਬ੍ਰੇਰੀ ਅਤੇ ਹੋਰ ਕੈਟਾਗਿਰੀ ਦੀਆਂ ਵੀ ਚਾਰ ਹਜ਼ਾਰ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਵਿਚਾਰ ਅਧੀਨ ਹੈ। ਜਿਸ ਸਬੰਧੀ ਜਲਦੀ ਹੀ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਜਿਸ ਲਈ ਲਿਖਤੀ ਪ੍ਰੀਖਿਆ ਹੋਣ ਤੋਂ ਬਾਅਦ ਮੈਰਿਟ ਦੇ ਅਧਾਰ ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਹੁਣ ਅਸਾਮੀਆਂ ਲਈ ਭਰਤੀ ਵਾਸਤੇ ਇਸ਼ਤਿਹਾਰ 14 ਜਨਵਰੀ 2021 ਤੋਂ 11 ਫਰਵਰੀ 2001 ਤੱਕ ਦਿੱਤਾ ਗਿਆ ਹੈ। ਇਸ ਸਮੇਂ ਵਿੱਚ ਉਮੀਦਵਾਰ ਆਨਲਾਇਨ ਅਪਲਾਈ ਕਰ ਸਕਦੇ ਹਨ। 15 ਫਰਵਰੀ ਤੱਕ ਆਖਰੀ ਫੀਸ ਭਰੀ ਜਾ ਸਕਦੀ ਹੈ। ਇਸ ਸਬੰਧੀ ਸਾਰੀ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਦੇਖੀ ਜਾ ਸਕਦੀ ਹੈ।
ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀ ਅਸਾਮੀ ਦੀਆਂ ਹੋਰ ਭਾਰਤੀਆਂ ਲਈ ਬੋਰਡ ਵੱਲੋਂ ਲੈ ਜਾਣ ਵਾਲੇ ਟੈਸਟ ਸਬੰਧੀ ਚਾਹਵਾਨ ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ,ਕਿ ਟੈਸਟ ਨੂੰ ਪਾਸ ਕਰਨ ਸਬੰਧੀ ਆਪਣੀ ਤਿਆਰੀ ਕਰ ਲੈਣ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਸਾਡੇ ਨਾਲ ਜੁੜਨ ਲਈ ਧੰਨਵਾਦ ਜੀ।
ਦਿੱਲੀ ਵਿਚ ਬੋਲਿਆ ਬੱਬੂ ਮਾਨ
ਇਸ ਵੇਲੇ ਇੱਕ ਵੱਡੀ ਖ਼ਬਰ ਕਿਸਾਨੀ ਘੋਲ ਨਾਲ ਜੁੜੀ ਆ ਰਹੀ ਹੈ। ਇਹ ਖ਼ਬਰ ਨੌਜਵਾਨਾਂ ਲਈ ਜਰੂਰੀ ਹੈ ਤੇ ਨੌਜਵਾਨਾਂ ਚ ਜੋਸ਼ ਵੀ ਭਰੇਗੀ। ਪੰਜਾਬ ਦੇ ਮਾਣ ਬੱਬੂ ਮਾਨ ਨੇ 26 ਜਨਵਰੀ ਲਈ ਨੌਜਵਾਨਾਂ ਨੂੰ ਇਹ ਸਲਾਹ ਦਿੱਤੀ ਹੈ। ਆਓ ਪੂਰੀ ਖ਼ਬਰ ਵੇਖਣ ਵਾਸਤੇ ਪਹਿਲਾਂ ਇਹ ਵੀਡੀਓ ਵੇਖੋ।ਹਰ ਕੋਈ ਇਸ ਘੋਲ ਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।
ਹਰ ਵਰਗ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ।ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਇਸ ਸਮੇਂ ਦਿੱਲੀ ਦੀ ਧਰਤੀ ਤੇ ਕਿਸਾਨ ਭਰਾਵਾਂ ਵੱਲੋਂ ਕੇਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ ਰਾਤ ਇੱਕ ਕੀਤੀ ਹੋਈ ਹੈ । ਜਿਸ ਦੇ ਸੰਬੰਧ ਚ ਪੰਜਾਬ ਤੇ ਵਿਦੇਸ਼ ਤੋਂ ਵੱਡੀਆਂ-ਵੱਡੀਆਂ ਹਸਤੀਆਂ ਤੇ ਮਸ਼ਹੂਰ ਬੰਦੇ ਪਹੁੰਚ ਰਹੇ ਹਨ ਤੇ ਆਪਣਾ ਬਣਦਾ ਯੋਗਦਾਨ ਦੇ ਰਹੇ ਹਨ ਇਸ ਕਿਸਾਨ ਘੋਲ ਚ। ਦੱਸ ਦਈਏ ਕਿ ਬੱਬੂ ਮਾਨ ਵੀ ਇਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਦਿੱਲੀ ਤਿੰਨ ਵਾਰ ਆ ਚੁੱਕੇ ਹਨ ਤੇ ਗੱਜ ਕੇ ਆਪਣੀ ਆਵਾਜ ਮੋਦੀ ਦੇ ਕੰਨਾਂ ਚ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਸੁਪਰੀਮ ਕੋਰਟ ਨੇ ਖੇਤੀ ਬਿੱਲਾਂ ਨੂੰ ਇੱਕ ਵਾਰ ਹੋਲਡ ਤੇ ਪਾ ਦਿੱਤਾ ਜਿਸ ਤੋਂ ਬਾਅਦ ਹੀ ਇਸ ਤੇ ਫੈਸਲਾ ਲਿਆ ਜਾ ਸਕਦਾ |
ਪਰ ਕਿਸਾਨਾਂ ਨੂੰ ਇਹ ਫੈਸਲਾ ਸਹੀ ਨਹੀਂ ਲੱਗ ਰਿਹਾ ਕਿਉਂਕਿ ਇਹ ਕੰਮ ਕਾਨੂੰਨ ਪਾਸ ਹੋਣ ਤੋਂ ਪਹਿਲਾਂ ਵੀ ਤਾਂ ਹੋ ਸਕਦਾ ਸੀ ਅਗਰ ਇਹ ਕਾਨੂੰਨ ਪਾਸ ਹੋ ਹੀ ਗਏ ਹਨ ਤਾਂ ਇਨ੍ਹਾਂ ਨੂੰ ਰੱਦ ਕਿਉ ਨਹੀ ਕੀਤਾ ਜਾ ਸਕਦਾ ਹੋਲਡ ਹੀ ਕਿਉ ਇਹ ਸਵਾਲ ਸਭ ਕਿਸਾਨਾਂ ਦੇ ਦਿਮਾਗ ਚ ਚਲ ਰਿਹਾ ਕਿਤੇ ਕੇਦਰ ਕੋਈ ਨਹੀ ਸਕੀਮ ਤੇ ਨਹੀ ਖੇਡ ਰਿਹਾ ਹੈ।
ਰਣਜੀਤ ਬਾਵਾ ਨੂੰ ਮਿਲ ਰਹੀਆਂ ਵਧਾਈਆਂ
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਘਰ ਦੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ।
ਗਾਇਕ ਰਣਜੀਤ ਬਾਵਾ ਨੇ ਨਵੇਂ ਘਰ ਵਿੱਚ ਪਰਵੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਇਆ । ਘਰ ਦੇ ਮੂਹਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ। ਇਸ ਖ਼ਾਸ ਮੌਕੇ ‘ਤੇ ਪੰਜਾਬੀ ਕਲਾਕਾਰ ਵੀ ਸ਼ਾਮਿਲ ਹੋਏ ਸਨ । ਦੇਸੀ ਕਰਿਊ ਵਾਲਿਆਂ ਨੇ ਵੀ ਇੰਸਟਾਗ੍ਰਾਮ ਸਟੋਰੀ ਚ ਫੋਟੋ ਸ਼ੇਅਰ ਕਰਕੇ ਰਣਜੀਤ ਬਾਵਾ ਨੂੰ ਵਧਾਈ ਦਿੱਤੀ ਹੈ।
ਜੇ ਗੱਲ ਕਰੀਏ ਰਣਜੀਤ ਬਾਵਾ ਦੀ ਤਾਂ ਉਹ ਏਨੀਂ ਦਿਨੀਂ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ਆਪਣੇ ਗੀਤਾਂ ਦੇ ਰਾਹੀਂ ਕਿਸਾਨੀ ਧਰਨੇ ‘ਚ ਜੋਸ਼ ਭਰ ਰਹੇ ਨੇ ।ਗੱਲ ਕਰੀਏ ਰਣਜੀਤ ਬਾਵਾ ਦੀ ਤਾ ਉਹ ਗੁਰਦਸਪੂਰ ਜਿਲੇ ਦੇ ਪਿੰਡ ਵਡਾਲਾ ਗ੍ਰੰਥੀਆਂ ਦੇ ਨਾਲ ਸੰਬੰਧਿਤ ਹਨ |ਓਹਨਾ ਨੇ ਜੱਟ ਦੀ ਅਕਾਲ ਗੀਤ ਤੋਂ ਪ੍ਰਸਿੱਧੀ ਹਾਸਿਲ ਕੀਤੀ |ਇਸ ਤੋਂ ਬਾਅਦ ਓਹਨਾ ਨੇ ਸਾਡੀ ਵਾਰੀ ਆਉਣ ਦੇ ,ਲਾਹੌਰ ,ਇਕ ਤਾਰੇ ਵਾਲਿਆਂ ਬਾਬਾ ,ਕਿੰਨੇ ਆਏ ਕਿੰਨੇ ਗਏ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦੇ ਦਿਲ ਵਿਚ ਆਪਣੀ ਇਕ ਖਾਸ ਜਗਾਹ ਬਣਾਈ |
ਰਣਜੀਤ ਬਾਵਾ ਦਾ ਨਾਮ ਫੋਕ ਕਲਾਕਾਰਾਂ ਦੀ ਲਿਸਟ ਵਿੱਚੋ ਮੂਹਰਲੀ ਕਤਾਰ ਵਿਚ ਆਉਂਦਾ ਹੈ |ਆਪਣੀ ਆਵਾਜ਼ ਤੇ ਸਾਫ ਸੁਥਰੀ ਗਾਇਕੀ ਦੇ ਨਾਲ ਰਣਜੀਤ ਬਾਵਾ ਨੇ ਦਰਸ਼ਕਾਂ ਦੇ ਦਿਲ ਦੇ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ |ਓਹਨਾ ਨੇ ਇਹ ਗੱਲ ਸੱਚ ਕਰ ਦਿਤੀ ਕਿ ਸਾਫ ਸੁਥਰੀ ਗਾਇਕੀ ਦੇ ਨਾਲ ਵੀ ਬੰਦ ਹਿੱਟ ਹੋ ਸਕਦਾ ਹੈ |