Home / न्यूज़ / CBSE ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ ਜਰੂਰ ਦੇਖੋ

CBSE ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ ਜਰੂਰ ਦੇਖੋ

ਵੱਡੀ ਖਬਰ ਆ ਰਹੀ ਹੈ ਬਾਰਵ੍ਹੀਂ ਦੇ ਵਿਦਿਆਰਥੀਆਂ ਬਾਰੇ ਜਾਣਕਾਰੀ ਅਨੁਸਾਰਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਕਾਫ਼ੀ ਚਿੰਤਾ ਵਿੱਚ ਹਨ। ਹੁਣ ਸੀ ਬੀ ਐੱਸ ਈ ਬੀ ਬਾਰਵੀ ਕਲਾਸ ਦੇ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੀ ਬੀ ਐਸ ਈ ਬੋਰਡ ਦੀਆਂ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਿੱਥੇ ਕਾਫੀ ਸਮੇਂ ਤੋਂ ਚਿੰਤਾ ਬਣੀ ਹੋਈ ਹੈ,ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਇੱਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ।

ਬੋਰਡ ਵੱਲੋਂ ਆਖਿਆ ਗਿਆ ਸੀ ਕਿ ਪ੍ਰੀਖਿਆਵਾਂ ਹੋਣ ਤੋਂ 15 ਦਿਨ ਪਹਿਲਾਂ ਵਿਦਿਆਰਥੀਆਂ ਨੂੰ ਨਵੀਂ ਡੇਟਸ਼ੀਟ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ । ਦੱਸ ਦਈਏ ਕਿ ਹੁਣ ਬੋਰਡ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ 1 ਜੂਨ 2021 ਨੂੰ ਸਿੱਖਿਆ ਵਿਭਾਗ ਦੇ ਮੈਂਬਰਾਂ ਦੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਕਰੋਨਾ ਸਥਿਤੀ ਅਤੇ ਬੱਚਿਆਂ ਦੇ ਵਰਤਮਾਨ ਨੂੰ ਦੇਖਦੇ ਹੋਏ ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਫੈਸਲਾ ਲਿਆ ਜਾਵੇਗਾ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਉਥੇ ਹੀ ਮਾਪਿਆਂ ਅਤੇ ਬੱਚਿਆਂ ਵੱਲੋਂ ਗਰਮੀ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਅਤੇ ਮਾਪਿਆਂ ਵੱਲੋਂ ਕਿਹਾ ਜਾ ਰਿਹਾ ਹੈਕਿ ਅੰਦਰੂਨੀ ਮੁਲਾਂਕਣ ਦੇ ਆਧਾਰ ਤੇ ਬੱਚਿਆਂ ਦੇ ਨਤੀਜੇ ਐਲਾਨ ਦਿੱਤੇ ਜਾਣ। ਬੋਰਡ ਵੱਲੋਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਤੇ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਲੈਣ ਲਈ ਸੀ ਬੀ ਐਸ ਈ ਬੋਰਡ ਦੀ ਅਧਿਕਾਰਤ ਵੈਬਸਾਈਟ ਤੇ ਜਾਣਕਾਰੀ ਲਈ ਜਾ ਸਕਦੀ ਹੈ। ਉਥੇ ਹੀ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਜੁਲਾਈ ਚ ਕਰਵਾਈਆਂ ਜਾ ਸਕਦੀਆਂ ਹਨ।ਦੇਸ਼ ਵਿਦੇਸ਼ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ ਧੰਨਵਾਦ |

About Jagjit Singh

Leave a Reply

Your email address will not be published. Required fields are marked *